Daler Mehndi

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਝਟਕਾ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ 17 ਜਨਵਰੀ 2023: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਦਲੇਰ ਮਹਿੰਦੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨਿਊ ਦੀ ਪ੍ਰਕਿਰਿਆ ਪੈਂਡਿੰਗ ਹੈ।

ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖ਼ਤਮ ਹੋ ਰਹੀ ਹੈ। ਦਲੇਰ ਮਹਿੰਦੀ (Daler Mehndi) ਨੇ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨਿਊ ਲਈ ਕਹੇ, ਦੂਜੇ ਪਾਸੇ ਹਾਈਕੋਰਟ ਨੇ ਕਿਹਾ ਕਿ ਅਥਾਰਟੀ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਇਆ ਗਿਆ ਹੈ। ਹੁਣ ਦਲੇਰ ਮਹਿੰਦੀ ਦੀ ਤਰਫੋਂ 2 ਹਫਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਦਲੇਰ ਮਹਿੰਦੀ ਫਿਲਹਾਲ ਕਬੂਤਰਬਾਜ਼ੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਹਨ |

Scroll to Top