ਬਰਨਾਲਾ

ਡਿਪਟੀ ਕਮਿਸ਼ਨਰ ਵਲੋਂ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਬਰਨਾਲਾ (Barnala) ਜ਼ਿਲ੍ਹੇ ਵਿੱਚ 19 ਜਨਵਰੀ ਯਾਨੀ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਛੁੱਟੀ ਸਿਰਫ਼ ਬਰਨਾਲਾ ਵਿੱਚ ਹੀ ਐਲਾਨੀ ਗਈ ਹੈ, ਜਿਸ ਤਹਿਤ ਸਾਰੇ ਸਕੂਲ/ਕਾਲਜ ਬੰਦ ਰਹਿਣਗੇ। ਇਸ ਸਬੰਧੀ ਹੁਕਮ ਡਿਪਟੀ ਕਮਿਸ਼ਨਰ ਆਈਏਐਸ ਪੂਨਮਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਉੱਥੇ ਲਾਗੂ ਨਹੀਂ ਹੋਣਗੇ।

Scroll to Top