ਚੰਡੀਗੜ੍ਹ 18 ਜਨਵਰੀ 2023: ਪਹਿਲਵਾਨ ਵਿਨੇਸ਼ ਫੋਗਾਟ (Wrestler Vinesh Phogat) ਨੇ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਕੋਚ ‘ਤੇ ਔਰਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ, “ਕੋਚ ਔਰਤਾਂ ਨੂੰ ਪਰੇਸ਼ਾਨ ਕਰ ਰਹੇ ਹਨ ਅਤੇ ਮਹਾਸੰਘ ਦੇ ਕੁਝ ਚਹੇਤੇ ਕੋਚ ਮਹਿਲਾ ਕੋਚਾਂ ਨਾਲ ਵੀ ਦੁਰਵਿਵਹਾਰ ਕਰਦੇ ਹਨ।” ਉਹ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ। ਡਬਲਯੂਐੱਫਆਈ ਦੇ ਪ੍ਰਧਾਨ ਨੇ ਕਈ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ।
ਇਸਦੇ ਨਾਲ ਹੀ ਵਿਨੇਸ਼ ਫੋਗਾਟ (Wrestler Vinesh Phogat ) ਨੇ ਕਿਹਾ ਹੈ ਕਿ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਨੇ ਕਈ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੁਰਸ਼ ਕੋਚ ਵੀ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ।
ਜੰਤਰ-ਮੰਤਰ ‘ਤੇ ਮੌਜੂਦ ਪਹਿਲਵਾਨਾਂ ਨੇ ਕਿਹਾ, ”ਉਹ (ਸੰਘ) ਸਾਡੀ ਨਿੱਜੀ ਜ਼ਿੰਦਗੀ ‘ਚ ਵੀ ਦਖਲ ਦਿੰਦੇ ਹਨ ਅਤੇ ਸਾਨੂੰ ਪ੍ਰੇਸ਼ਾਨ ਕਰਦੇ ਹਨ। ਉਹ ਸਾਡਾ ਸ਼ੋਸ਼ਣ ਕਰ ਰਹੇ ਹਨ। ਜਦੋਂ ਅਸੀਂ ਓਲੰਪਿਕ ਲਈ ਗਏ ਸੀ, ਸਾਡੇ ਕੋਲ ਕੋਈ ਫਿਜ਼ੀਓ ਜਾਂ ਕੋਚ ਨਹੀਂ ਸੀ। ਜਦੋਂ ਤੋਂ ਅਸੀਂ ਆਵਾਜ਼ ਚੁੱਕੀ ਤਾਂ ਸਾਨੂੰ ਧਮਕੀਆਂ ਦਿੱਤੀਆਂ ।
ਵਿਨੇਸ਼ ਫੋਗਾਟ ਨੇ ਕਿਹਾ, “ਟੋਕੀਓ ਓਲੰਪਿਕ ‘ਚ ਹਾਰ ਤੋਂ ਬਾਅਦ ਡਬਲਯੂਐੱਫਆਈ ਪ੍ਰਧਾਨ ਨੇ ਮੈਨੂੰ ‘ਖੋਟਾ ਸਿੱਕਾ’ ਕਿਹਾ। ਡਬਲਯੂਐੱਫਆਈ ਨੇ ਮੈਨੂੰ ਮਾਨਸਿਕ ਤੌਰ ‘ਤੇ ਤਸੀਹੇ ਦਿੱਤੇ। ਮੈਂ ਹਰ ਰੋਜ਼ ਆਪਣੀ ਜ਼ਿੰਦਗੀ ਖਤਮ ਕਰਨ ਬਾਰੇ ਸੋਚਦੀ ਸੀ। ਜੇਕਰ ਕਿਸੇ ਪਹਿਲਵਾਨ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਡਬਲਯੂਐਫਆਈ ਦੇ ਪ੍ਰਧਾਨ ਦੀ ਹੋਵੇਗੀ।
ਕੀ ਹੈ ਪੂਰਾ ਮਾਮਲਾ ?
ਭਾਰਤ ਦੇ ਕਈ ਦਿੱਗਜ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਰਾਸ਼ਟਰੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ ਹੈ। ਵਿਰੋਧ ਕਰਨ ਵਾਲੇ ਪਹਿਲਵਾਨਾਂ ਵਿੱਚ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਕਈ ਚੋਟੀ ਦੇ ਪਹਿਲਵਾਨ ਸ਼ਾਮਲ ਹਨ।