ਚੰਡੀਗੜ੍ਹ 19 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ (MSP Committee) ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਮੁੜ ਕਮੇਟੀ ਦੇ ਗਠਨ ਕਰਨ ਸੰਬੰਧੀ ਵਚਨਬੱਧਤਾ ਨੂੰ ਦਰਸਾਉਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਕਮੇਟੀ ਸਮਾਜ ਦੀ ਪ੍ਰਤੀਨਿਧ ਨਹੀਂ ਹੈ ਅਤੇ 3 ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਸਰਕਾਰੀ ਨੁਮਾਇੰਦਿਆਂ ਨਾਲ ਭਰੀ ਹੋਈ ਹੈ। ਇਸ ਵਿੱਚ ਪੰਜਾਬ ਦਾ ਕੋਈ ਵੀ ਸਰਕਾਰੀ ਨੁਮਾਇੰਦਾ ਜਾਂ ਸੂਬੇ ਦੀ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਮੈਂਬਰ ਸ਼ਾਮਲ ਨਹੀਂ ਹੈ।