ਚੰਡੀਗੜ੍ਹ 20 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਰੋਡ ‘ਤੇ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਵਿੱਚ NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ । ਇਹ ਛਾਪੇਮਾਰੀ ਅੱਜ ਸਵੇਰੇ ਕਰੀਬ 6 ਵਜੇ ਕੀਤੀ ਗਈ। ਜਾਣਕਾਰੀ ਅਨੁਸਾਰ ਐਨ.ਆਈ.ਏ. ਇਹ ਅਚਨਚੇਤ ਛਾਪੇਮਾਰੀ ਥੋਕ ਕਾਰੋਬਾਰੀ ਸੋਨੂੰ ਦੇ ਘਰ ਕੀਤੀ ਗਈ।
ਤੁਹਾਨੂੰ ਦੱਸ ਦੇਈਏ ਕਿ ਸੋਨੂੰ ਪੰਜਾਬੀ ਅਤੇ ਪਾਕਿਸਤਾਨੀ ਜੁੱਤੀਆਂ ਦਾ ਕਾਰੋਬਾਰ ਕਰਦਾ ਹੈ। 6 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਦੌਰਾਨ ਐਨ.ਆਈ.ਏ. ਟੀਮ ਉਸ ਦੇ ਘਰੋਂ ਦਸਤਾਵੇਜ਼ ਅਤੇ ਹੋਰ ਸਮਾਨ ਲੈ ਗਈ। ਅਧਿਕਾਰਤ ਤੌਰ ‘ਤੇ ਟੀਮ ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਪਰ ਸੂਤਰਾਂ ਅਨੁਸਾਰ ਇਹ ਮਾਮਲਾ ਕਥਿਤ ਤੌਰ ‘ਤੇ ਗੁਆਂਢੀ ਮੁਲਕ ਪਾਕਿਸਤਾਨ ‘ਚ ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਹੈ |