ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

Scroll to Top