ਚੰਡੀਗੜ੍ਹ, 21 ਜਨਵਰੀ 2023: (IND vs NZ 2nd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ ਅੱਠ ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਰਾਏਪੁਰ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਬਦਲੇ ਵਿੱਚ ਬੱਲੇਬਾਜ਼ੀ ਕਰਨ ਉੱਤਰੀ ਕੀਵੀ ਟੀਮ 108 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਦੇ ਸਾਹਮਣੇ 109 ਦੌੜਾਂ ਦਾ ਟੀਚਾ ਰੱਖਿਆ। ਭਾਰਤੀ ਟੀਮ ਨੇ ਦੋ ਵਿਕਟਾਂ ਗੁਆ ਕੇ ਇਹ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ 50 ਗੇਂਦਾਂ ‘ਚ 51 ਦੌੜਾਂ ਬਣਾਈਆਂ ਜਦਕਿ ਵਿਰਾਟ ਕੋਹਲੀ 9 ਗੇਂਦਾਂ ‘ਚ 11 ਦੌੜਾਂ ਬਣਾ ਕੇ ਆਊਟ ਹੋਏ।