CM Bhagwant Mann

ਸਾਡਾ ਫਾਜ਼ਿਲਕਾ ਕੋਟਨ ਬੈਲਟ, ਨਿਵੇਸ਼ਕਾਂ ਨੂੰ ਨਹੀਂ ਆਵੇਗੀ ਕਿਸੇ ਕਿਸਮ ਦੀ ਦਿੱਕਤ: CM ਮਾਨ

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅੱਜ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ Arvind Mafatlal Group ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ‘ਚ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ | ਸਾਡਾ ਫ਼ਾਜ਼ਿਲਕਾ ਕੋਟਨ ਬੈਲਟ ਹੈ | ਇਸਦੇ ਨਾਲ ਹੀ ਫ਼ਰਵਰੀ ‘ਚ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਲਈ ਸੱਦਾ ਦਿੱਤਾ ਹੈ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸੇ ਕੰਪਨੀ ਨੇ ਨਾਭਾ ਵਿੱਚ ਕੈਚੱਪ ਪਲਾਂਟ ਲਾਇਆ ਹੈ, ਜਿਸ ਵਿੱਚ ਨਾਸਿਕ ਤੋਂ ਟਮਾਟਰ ਲਿਆਂਦੇ ਜਾਂਦੇ ਹਨ। ਕੰਪਨੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹੁਣ ਉਨ੍ਹਾਂ ਨੂੰ ਪਲਾਂਟ ਵਿੱਚ ਵਰਤੇ ਜਾਣ ਵਾਲੇ ਟਮਾਟਰ ਪੰਜਾਬ ਵਿੱਚੋਂ ਹੀ ਮਿਲਣਗੇ। ਇਸ ਨਾਲ ਕੰਪਨੀ ਨੂੰ ਭਾੜੇ ‘ਚ ਬੱਚਤ ਹੋਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪੰਜਾਬ ਦੀ ਮਿੱਟੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ। ਇਸ ਫ਼ਸਲ ਤੋਂ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਕਰੀਬ ਇੱਕ ਘੰਟੇ ਤੱਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Scroll to Top