arrest

ਅੰਮ੍ਰਿਤਸਰ ‘ਚ ਜੱਗੂ ਭਗਵਾਨਪੁਰੀਆ ਦੇ ਨਾਂ ਤੇ ਸਾਬਕਾ ਸਰਪੰਚ ਕੋਲੋਂ 10 ਲੱਖ ਦੀ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ

ਅੰਮ੍ਰਿਤਸਰ 23 ਜਨਵਰੀ 2023: ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਗੈਂਗਸਟਰਾਂ ਦੇ ਨਾਮ ‘ਤੇ ਫਿਰੌਤੀਆਂ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਤਾਜ਼ਾ ਮਾਮਲਾ ਹੈ ਜ਼ਿਲ੍ਹਾ ਅੰਮ੍ਰਿਤਸਰ (Amritsar) ਦੇ ਹਲਕਾ ਜੰਡਿਆਲਾ ਗੁਰੂ ਅਧੀਨ ਮਿਹਰਬਾਨ ਪੂਰਾ ਕਸਬੇ ਦਾ ਜਿੱਥੋਂ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਇਕ ਵਿਅਕਤੀ ਵੱਲੋਂ ਫੋਨ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਲੈ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਜਦੋਂ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਫ਼ਿਰੋਤੀ ਦੇਣ ਤੋਂ ਮਨਾ ਕਰ ਦਿੱਤਾ ਤਾਂ ਉਕਤ ਵਿਅਕਤੀ ਵੱਲੋਂ ਸਾਬਕਾ ਸਰਪੰਚ ਦੇ ਘਰ ਜਾ ਕੇ ਉਸ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਬੱਚਿਆਂ ਨਾਲ ਵੀ ਬਦਸਲੂਕੀ ਕੀਤੀ |

ਇਸ ਸਬੰਧ ਵਿੱਚ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਜਦੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਪੁਲਿਸ ਵੱਲੋਂ ਹੁਣ ਮੁਲਜ਼ਮ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ |

ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਡਿਆਲਾ ਗੁਰੂ ਥਾਣਾ ਮੁਖੀ ਮੁਖਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਰਖਾਸਤ ਆਈ ਸੀ ਕਿ ਮਿਹਰਬਾਨ ਪੂਰਾ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਆਪਣੇ ਆਪ ਨੂੰ ਜੱਗੂ ਭਗਵਾਨਪੁਰੀਆ ਦਾ ਬੰਦਾ ਦਸ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ ਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਹੁਣ ਉਸ ਉਕਤ ,ਮੁਲਜ਼ਮ ਨੂੰ ਗਿਰਫਤਾਰ ਕਰ ਲਿਆ ਗਿਆ ਹੈ |

ਉਕਤ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਜੋ ਵਡਾਲਾ ਜੋਹਲ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਵਿਅਕਤੀ ‘ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਇੱਕ ਕੇਸ ਵਿੱਚੋਂ ਇਹ ਭਗੌੜਾ ਹੈ ਅਤੇ ਇਸ ਵਿਅਕਤੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ ਹੈ |

Scroll to Top