Guru Gobind Singh Ji

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ

ਚੰਡੀਗੜ੍ਹ 25 ਜਨਵਰੀ 2023: ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ |

ਜ਼ਿਕਰਯੋਗ ਹੈ ਕਿ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜਦੋਂ ਅਨੰਦਪੁਰ ਸਾਹਿਬ ਦੀ ਧਰਤੀ ਵਸਾਈ ਸੀ ਤਾਂ ਗੁਰੁਦੁਆਰਾ ਭੋਰਾ ਸਾਹਿਬ ਵਿਖੇ ਉਹਨਾ ਦੀ ਰਿਹਾਇਸ਼ ‘ਤੇ ਬੰਦਗੀ ਲਈ ਜਗ੍ਹਾ ਬਣਾਈ ਹੋਈ ਸੀ, ਜਿਸ ਵਿਚ ਗੁਰੁ ਸਾਹਿਬ ਦਾ ਸਮੁੱਚਾ ਪਰਿਵਾਰ ਗੁਰੁ ਤੇਗ ਬਹਾਦਰ ਜੀ ਨਾਲ ਰਹਿੰਦਾ ਸੀ | ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਵਿਆਹ ਸ੍ਰੀ ਅਨੰਦਪੁਰ ਸਾਹਿਬ ਤੋਂ 20 ਕੁ ਕਿਲੋਮੀਟਰ ਦੂਰ ਗੁਰਦੁਆਰਾ ਗੁਰੁ ਕਾ ਲਾਹੌਰ ਵਿਖੇ ਹੋਇਆ ਸੀ |

ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਬਹੁਤ ਸਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ | ਇਹ ਸਮਾਗਮ ਲਗਾਤਾਰ ਤਿੰਨ ਦਿਨ ਚੱਲਦਾ ਹੈ | ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਕਾਰ ਸੇਵਾ ਵਾਲੇ ਬਾਬਿਆਂ ਵਲੌ ਕਈ ਪ੍ਰਕਾਰ ਦੀਆ ਮਠਿਆਈਆਂ ਬਣਾਈ ਜਾਂਦੀਆਂ ਹਨ | ਇਹ ਬਰਾਤ ਰੂਪੀ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਆਰੰਭ ਹੋਇਆ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰੂ ਕਾ ਲਹੌਰ ਵਿਖੇ ਪਹੁੰਚਦਾ ਹੈ, ਜਿਸਦਾ ਪਹਿਲਾ ਪੜਾਅ ਸਿਹਰਾ ਸਾਹਿਬ ਹੋਵੇਗਾ |

Scroll to Top