IAS Sanjay Popli

ਭ੍ਰਿਸ਼ਟਾਚਾਰ ਮਾਮਲੇ ‘ਚ IAS ਸੰਜੇ ਪੋਪਲੀ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਵਲੋਂ ਖਾਰਜ

ਚੰਡੀਗੜ੍ਹ, 30 ਜਨਵਰੀ 2023: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਈਏਐਸ ਸੰਜੇ ਪੋਪਲੀ (IAS Sanjay Popli) ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈਕੋਰਟ ਨੇ ਸੰਜੇ ਪੋਪਲੀ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਖਾਰਜ ਦਿੱਤੀ ਹੈ | ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਮੁਲਜ਼ਮ ਪੋਪਲੀ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮੁਲਜ਼ਮ ਪੋਪਲੀ ਨੇ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ 2008 ਬੈਚ ਦੇ ਆਈਏਐਸ ਸੰਜੇ ਪੋਪਲੀ (IAS Sanjay Popli) ਨੂੰ ਸਾਲ 2022 ਵਿੱਚ ਨਵਾਂਸ਼ਹਿਰ ਦੇ ਕਰਿਆਮ ਮਾਰਗ ’ਤੇ ਪਾਏ ਜਾਣ ਵਾਲੇ ਸੀਵਰੇਜ ਦੇ ਟੈਂਡਰ ਵਿੱਚ ਇੱਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਖ਼ਿਲਾਫ਼ ਮੋਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ਤੋਂ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਉਸ ਦੇ ਤਤਕਾਲੀ ਸਹਾਇਕ ਸਕੱਤਰ ਸੰਜੀਵ ਵਤਸ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

Scroll to Top