Jaggu Bhagwanpuria

ਮੂਸੇਵਾਲਾ ਕਤਲ ਕਾਂਡ ‘ਚ ਰਾਜਵੀਰ ਤੇ ਜੱਗੂ ਭਗਵਾਨਪੁਰੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿਛ

ਜਲੰਧਰ, 01 ਫਰਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਰਾਜਵੀਰ ਰਵੀ ਰਾਜਗੜ੍ਹ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ | ਮੋਹਾਲੀ ਪੁਲਿਸ ਕੋਲ 4 ਦਿਨ ਦੇ ਰਿਮਾਂਡ ‘ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਅਤੇ ਰਾਜਵੀਰ ਰਵੀ ਰਾਜਗੜ੍ਹ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ ਜਾਵੇਗੀ। ਰਾਜਵੀਰ ਨੂੰ 4 ਦਿਨ ਪਹਿਲਾਂ AGTF ਨੇ ਮੋਹਾਲੀ ਤੋਂ ਚੀਨੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਸੀ।

ਜੱਗੂ ਭਗਵਾਨਪੁਰੀਆ (Jaggu Bhagwanpuria) ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰਾਂ ਦੀ ਸਪਲਾਈ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਰਾਜਵੀਰ ਗੈਂਗਸਟਰ ਲਾਰੈਂਸ ਦਾ ਖਾਸ ਮੰਨਿਆ ਜਾ ਰਿਹਾ ਹੈ। ਰਾਜਵੀਰ ਮੂਸੇਵਾਲਾ ਕਤਲ ਕੇਸ ਵਿੱਚ ਕਈ ਰਾਜ਼ ਖੋਲ੍ਹ ਸਕਦਾ ਹੈ। ਰਾਜਵੀਰ ਰਵੀ ਜ਼ਿਲ੍ਹਾ ਲੁਧਿਆਣਾ ਦੇ ਦੋਰਾਹਾ ਕਸਬੇ ਦੇ ਪਿੰਡ ਰਾਜਗੜ੍ਹ ਦਾ ਵਸਨੀਕ ਹੈ। ਉਸ ਨੇ ਲਾਰੈਂਸ ਦੇ ਭਰਾ ਅਨਮੋਲ ਨੂੰ ਦੁਬਈ ਭੇਜਣ ਲਈ ਲੁਧਿਆਣਾ ਦੇ ਟਰਾਂਸਪੋਰਟਰ ਬਲਦੇਵ ਚੌਧਰੀ ਨੂੰ 25 ਲੱਖ ਰੁਪਏ ਦਿੱਤੇ ਸਨ।

ਪੁਲਿਸ ਦੇ ਮੁਤਾਬਕ ਲਾਰੈਂਸ ਦੇ ਭਰਾ ਅਨਮੋਲ ਨੂੰ ਰਾਜਵੀਰ ਨੇ ਜਾਅਲੀ ਪਾਸਪੋਰਟ ਬਣਾ ਕੇ ਦੁਬਈ ਭੇਜਿਆ ਸੀ। ਜੱਗੂ ਪੰਜਾਬ ਵਿੱਚ ਆਪਣਾ ਵੱਖਰਾ ਫਿਰੌਤੀ ਰੈਕੇਟ ਚਲਾ ਰਿਹਾ ਹੈ। ਬੰਬੀਹਾ ਗੈਂਗ ਨੇ ਇਹ ਕਹਿ ਕੇ ਪੋਸਟਾਂ ਵੀ ਪਾਈਆਂ ਸਨ ਕਿ ਜੱਗੂ ਕਬੱਡੀ ਕੱਪ ਆਦਿ ਕਰਵਾ ਕੇ ਫਿਰੌਤੀ ਦੇ ਪੈਸਿਆਂ ਨੂੰ ਸਫੈਦ ਕਰ ਰਿਹਾ ਹੈ |

Scroll to Top