ਚੰਡੀਗੜ੍ਹ, 02 ਫਰਵਰੀ 2023: ਪੰਜਾਬ ਵਿੱਚ ਵਿਧਾਨ ਸਭਾ ਦੀ ਕਾਰਵਾਈ ਤੋਂ ਨਵੇਂ ਵਿਧਾਇਕਾਂ ਨੂੰ ਜਾਣੂ ਕਰਵਾਉਣ ਲਈ ਫਰਵਰੀ ਦੇ ਦੂਜੇ ਹਫ਼ਤੇ 2 ਤੋਂ 3 ਦਿਨਾਂ ਦਾ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵਿਸ਼ੇਸ਼ ਸਿਖਲਾਈ ਸੈਸ਼ਨ 13 ਤੋਂ 15 ਤਾਰੀਖ਼ ਤੱਕ ਬੁਲਾਇਆ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਸੂਬੇ ਦੇ ਤਾਜ਼ਾ ਹਾਲਾਤਾਂ ਨੂੰ ਦੇਖਦੇ ਹੋਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Sandhwan) ਨੇ 31 ਮਈ ਤੋਂ 2 ਜੂਨ ਤੱਕ ਚੱਲਣ ਵਾਲਾ ਵਿਧਾਇਕਾਂ ਦਾ ਸਿਖਲਾਈ ਸੈਸ਼ਨ ਰੱਦ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਇਸ ਸੈਸ਼ਨ ਦੌਰਾਨ ਨਵੇਂ ਵਿਧਾਇਕਾਂ ਨੂੰ ਪੰਜਾਬ ਦੇ ਪੁਰਾਣੇ ਵਿਧਾਇਕਾਂ ਵੱਲੋਂ ਟ੍ਰੇਨਿੰਗ ਦਿੱਤੀ ਜਾਣੀ ਸੀ।