ਚੰਡੀਗੜ੍ਹ, 6 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਦੇ ਮੁਲਜ਼ਮ ਸ਼ਾਰਪ ਸ਼ੂਟਰ ਮੋਨੂੰ ਡਾਗਰ ਕੋਲੋਂ ਫਰੀਦਕੋਟ ਜੇਲ੍ਹ ਤੋਂ ਮੋਬਾਈਲ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਡਾਗਰ ਜੇਲ੍ਹ ਵਿੱਚੋਂ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਹਰਿਆਣਾ ਦੇ ਰੋਹਤਕ ਦੇ ਟਰਾਂਸਪੋਰਟਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਦੱਸਿਆ ਜਾਂਦੇ ਕਿ ਫਿਰੌਤੀ ਨਾ ਦੇਣ ‘ਤੇ ਫਾਇਰਿੰਗ ਕਰਵਾਈ ਗਈ ਸੀ |
ਜਾਣਕਾਰੀ ਮੁਤਾਬਕ ਜੇਲ ‘ਚ ਚੈਕਿੰਗ ਦੌਰਾਨ ਡਾਗਰ ਸਮੇਤ 14 ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ ਹੋਏ ਹਨ। ਜਿਨ੍ਹਾਂ ਕੋਲੋਂ ਮੋਬਾਈਲ ਬਰਾਮਦ ਕੀਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੋਨੂੰ ਡਾਗਰ ਫਰੀਦਕੋਟ ਜੇਲ੍ਹ ਵਿੱਚ ਹਾਈ ਸਕਿਓਰਿਟੀ ਜ਼ੋਨ ਵਿੱਚ ਬੰਦ ਹੈ। ਮੋਨੂੰ ਡਾਗਰ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਸੰਬੰਧ ਦੱਸੇ ਜਾਂਦੇ ਹਨ । ਮੋਨੂੰ ਹਰਿਆਣਾ ਦਾ ਇਕ ਕਥਿਤ ਗੈਂਗਸਟਰ ਹੈ। ਇਸ ‘ਤੇ ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਦੋਸ਼ ਹੈ | ਪੁਲਿਸ ਮੁਤਾਬਕ ਮੋਨੂੰ ਨੇ ਮੁਲਜ਼ਮਾਂ ਨੂੰ ਗੱਡੀਆਂ ਅਤੇ ਸ਼ਾਰਪ ਸ਼ੂਟਰਾਂ ਨੂੰ ਕਈ ਚੀਜ਼ਾਂ ਮੁਹੱਈਆ ਕਰਵਾਈਆਂ ਸਨ।
ਜਾਣਕਾਰੀ ਮੁਤਾਬਕ ਫੋਨ ਜ਼ਬਤ ਕਰਕੇ ਫੋਰੈਂਸਿਕ ਟੀਮ ਨੂੰ ਭੇਜ ਦਿੱਤਾ ਗਿਆ ਹੈ। ਇਸ ਦੇ ਡਾਟਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਥਿਤ ਗੈਂਗਸਟਰ ਇੰਨੇ ਲੰਬੇ ਸਮੇਂ ਤੋਂ ਕਿਸ ਦੇ ਸੰਪਰਕ ‘ਚ ਸੀ। ਜਾਂਚ ਤੋਂ ਬਾਅਦ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ |