ਚੰਡੀਗ੍ਹੜ, 07 ਫਰਵਰੀ 2023: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਧੁੱਪ ਕਾਰਨ ਤਾਪਮਾਨ ਲਗਾਤਾਰ ਵਧਦਾ ਰਿਹਾ ਪਰ ਸੋਮਵਾਰ ਨੂੰ ਮੌਸਮ ਨੇ ਕਰਵਟ ਲੈ ਲਈ ਹੈ । ਇਸ ਦਾ ਕਾਰਨ ਪਹਾੜਾਂ ਉੱਤੇ ਸਰਗਰਮ ਪੱਛਮੀ ਗੜਬੜ ਹੈ। ਸਵੇਰੇ ਆਸਮਾਨ ‘ਤੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਦੇ ਮਾਹਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੀ 9 ਅਤੇ 10 ਫਰਵਰੀ ਨੂੰ ਮੈਦਾਨੀ ਇਲਾਕਿਆਂ ਵਿੱਚ ਇੱਕ ਵਾਰ ਫਿਰ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ।
ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਇਸ ਦਾ ਅਸਰ ਦੇਖਿਆ ਜਾ ਸਕਦਾ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਸੋਮਵਾਰ ਨੂੰ ਦਿਨ ਦਾ ਤਾਪਮਾਨ 24.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਹਵਾ ਵਿੱਚ ਨਮੀ ਸਵੇਰੇ 90 ਫੀਸਦੀ ਅਤੇ ਸ਼ਾਮ ਨੂੰ 51 ਫੀਸਦੀ ਰਹੀ।