ਚੰਡੀਗੜ੍ਹ 09 ਫਰਵਰੀ 2023: “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਨਕੋਦਰ ਨੇੜਲੇ ਪਿੰਡ ਕੁਲਾਰ ਦੇ ਰਹਿਣ ਵਾਲੇ ਅਤੇ ਵਾਸੀ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਫਤਿਹਪੁਰ ਦੋਨਾਂ ਦੇ ਗੁਰਦੁਆਰਾ ਤੀਰ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਣਗੇ । ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਨਕੋਦਰ ਨੇੜਲੇ ਫਤਿਹਪੁਰ ਦੋਨਾਂ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਭਲਕੇ 10 ਫਰਵਰੀ ਨੂੰ ਇੰਗਲੈਂਡ ਨਾਗਰਿਕ ਦੀ ਕਿਰਨਦੀਪ ਕੌਰ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ।