SCERT

SCERT ਵਲੋਂ ਮਾਰਚ-2023 ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ

ਚੰਡੀਗੜ੍ਹ, 11 ਫਰਵਰੀ 2023: ਪੰਜਾਬ ਰਾਜ ਸਿੱਖਿਆ ਅਤੇ ਸਿਖਲਾਈ ਪ੍ਰੀਸ਼ਦ (SCERT) ਨੇ ਗੈਰ-ਬੋਰਡ ਕਲਾਸਾਂ ਲਈ ਮਾਰਚ 2023 ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਨਾਨ-ਬੋਰਡ ਕਲਾਸਾਂ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ। ਜਿਸ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਐਸਸੀਈਆਰਟੀ (SCERT) ਨੇ ਇਸ ਸਬੰਧ ਵਿੱਚ ਕਾਮਨ ਡੇਟਸ਼ੀਟ ਜਾਰੀ ਕੀਤੀ ਹੈ। 7 ਮਾਰਚ ਤੋਂ ਸ਼ੁਰੂ ਹੋ ਰਹੀ ਪ੍ਰੀਖਿਆ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, 6ਵੀਂ, 7ਵੀਂ ਅਤੇ 9ਵੀਂ ਜਮਾਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਬੰਧਤ ਵਿਸ਼ਿਆਂ ਦੇ ਅਧਿਆਪਕ ਆਪਣੇ ਪੱਧਰ ’ਤੇ ਪ੍ਰਸ਼ਨ ਪੱਤਰ ਤਿਆਰ ਕਰਨਗੇ। ਜਿਸ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਪਹਿਲਾਂ ਹੀ ਜਾਰੀ ਕਰ ਚੁੱਕਾ ਹੈ।

 

Scroll to Top