Dairy Development Department

ਕਿਸਾਨ ਮਿਲਣੀ ਮੌਕੇ ਡੇਅਰੀ ਵਿਕਾਸ ਵਿਭਾਗ ਵਲੋਂ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਸਟਾਲ ਲਗਾਈ

ਲੁਧਿਆਣਾ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਹਿਲੀ ਕਿਸਾਨ ਮਿਲਣੀ ਦੌਰਾਨ ਬੀਤੇ ਕੱਲ੍ਹ ਡੇਅਰੀ ਵਿਕਾਸ ਵਿਭਾਗ (Dairy Development Department) ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਸਟਾਲ ਲਗਾਈ ਗਈ।ਇਸ ਮੌਕੇ ਕੈਬਨਿਟ ਮੰਤਰੀਆਂ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਾਇਰੈਕਟਰ ਡੇਅਰੀ ਵਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।

ਉਨ੍ਹਾਂ ਵਲੋਂ ਸਾਂਝੇ ਤੌਰ ‘ਤੇ ਦੋ ਹਫਤੇ ਦੀ ਸਿਖਲਾਈ ਕਰ ਚੁੱਕੇ ਸਿਖਿਆਰਥੀਆ ਨੂੰ ਮੌਕੇ ‘ਤੇ ਹੀ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨਾ ਵਿਭਾਗ ਵਲੋ ਲਗਾਈ ਗਈ ਸਟਾਲ ਦੀ ਵੀ ਸਲਾਘਾ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਡੇਅਰੀ ਦੇ ਧੰਦੇ ਨਾਲ ਜੁੜ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Scroll to Top