Bharat Bhushan Ashu

ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਮੰਗੇ ਗਏ ਜਵਾਬ ‘ਤੇ ਵਿਜੀਲੈਂਸ ਨੇ ਜਵਾਬ ਦਾਖਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀਐਫਐਸਸੀ ਹਰਵੀਨ ਕੌਰ, ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੂਰਾਮ ਨੇ ਹਾਈਕੋਰਟ ਵਿੱਚ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਜੱਜ ਨੇ ਫੈਸਲੇ ਲਈ 14 ਫਰਵਰੀ ਦੀ ਤਾਰੀਖ਼ ਤੈਅ ਕਰ ਦਿੱਤੀ ਸੀ।

Scroll to Top