June 30, 2024 10:55 pm
https://theunmute.com/

ਲੁਟੇਰਿਆਂ ਨੇ ਇੱਕ ਬਜ਼ੁਰਗ ਨੂੰ ਬਣਾਇਆ ਲੁੱਟ ਸ਼ਿਕਾਰ, ਜ਼ਖਮੀ ਹਾਲਤ ‘ਚ ਸੜਕ ‘ਤੇ ਸੁੱਟ ਕੇ ਹੋਏ ਫ਼ਰਾਰ

ਚੰਡੀਗੜ੍ਹ,16 ਫਰਵਰੀ 2023: ਫਿਰੋਜ਼ਪੁਰ ਵਿੱਚ ਲੁਟੇਰਿਆਂ (Robbers) ਨੇ ਇੱਕ ਗਰੀਬ ਬਜ਼ੁਰਗ ਵਿਅਕਤੀ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ | ਲੁਟੇਰਿਆਂ ਨੇ ਇੱਕ ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬ ਬਜ਼ੁਰਗ ‘ਤੇ ਹਮਲਾ ਕਰ ਦਿੱਤਾ ਅਤੇ ਜ਼ਖਮੀ ਹਾਲਤ ਵਿੱਚ ਸੁੱਟ ਲੁਟੇਰੇ ਉਸਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ ।

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਰੁਕਣਾ ਵਾਲਾ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਵਿੱਚ ਉਸਾਰੀ ਦਾ ਕੰਮ ਕਰਦਾ ਹੈ ਅਤੇ ਬੀਤੀ ਸ਼ਾਮ ਕਰੀਬ 7 ਵਜੇ ਉਹ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਫਰੀਦਕੋਟ ਰੋਡ ‘ਤੇ ਨਹਿਰਾਂ ਕੋਲ ਤਿੰਨ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ‘ਤੇ ਹਮਲਾ ਕਰ ਦਿੱਤਾ |

ਜਿਸ ਤੋਂ ਬਾਅਦ ਉਕਤ ਬਜ਼ੁਰਗ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਪੀੜਤ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ। ਲੁਟੇਰਿਆਂ (Robbers) ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਸਬ-ਇੰਸਪੈਕਟਰ ਸਰਵਣ ਸਿੰਘ ਨੇ ਦੱਸਿਆ ਕਿ ਜ਼ਖਮੀ ਬਜ਼ੁਰਗ ਦੇ ਬਿਆਨ ਦਰਜ ਕਰ ਲਏ ਗਏ ਹਨ। ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।