Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਿਤ

ਅੰਮ੍ਰਿਤਸਰ, 16 ਫਰਵਰੀ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ।

ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ ਹੈ । ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਿਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ  (Sri Harmandir Sahib) ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪਰ ਹੋਰਨਾਂ ਦੇਸਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ। ਇਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਇਥੇ ਸਥਿਤ ਹੋਰਨਾਂ ਅਸਥਾਨਾਂ, ਲੰਗਰ, ਸਰਾਵਾਂ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Scroll to Top