ਚੰਡੀਗੜ੍ਹ, 23 ਫ਼ਰਵਰੀ 2023: (IND W vs AUS W 1st Semi-Final) ਮਹਿਲਾ ਟੀ-20 ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਅੱਜ ਭਾਰਤ ਦਾ ਸਾਹਮਣਾ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨਾਲ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਣ ਵਾਲਾ ਹੈ । ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚਣ ਦੀ ਕੋਸ਼ਿਸ਼ ਕਰੇਗੀ । ਇਸ ਦੇ ਨਾਲ ਹੀ ਆਸਟਰੇਲਿਆਈ ਟੀਮ ਇਸ ਟੂਰਨਾਮੈਂਟ ਵਿੱਚ ਸੱਤ ਵਿੱਚੋਂ ਛੇ ਵਾਰ ਫਾਈਨਲ ਵਿੱਚ ਪਹੁੰਚਣ ਦੀ ਕੋਸ਼ਿਸ਼ ਕਰੇਗੀ ਹੈ। ਇਹ ਮੈਚ ਭਾਰਤੀ ਟੀਮ ਲਈ ਕਾਫੀ ਮੁਸ਼ਕਲ ਹੋਣ ਵਾਲਾ ਹੈ। ਆਸਟਰੇਲੀਆ ਦੀ ਕਪਤਾਨ ਮੇਗ ਲੈਨਿੰਗ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤੀ ਟੀਮ ਦਾ ਸਕਾਰਾਤਮਕ ਪੱਖ ਇਹ ਹੈ ਕਿ ਮਾਰਚ 2021 ਤੋਂ, ਆਸਟਰੇਲੀਆ ਨੇ ਕ੍ਰਿਕਟ ਦੇ ਤਿੰਨਾਂ ਫਾਰਮੈਟਾਂ ਵਿੱਚ ਸਿਰਫ ਦੋ ਮੈਚ ਹੀ ਹਾਰੇ ਹਨ। ਇਨ੍ਹਾਂ ਦੋਵਾਂ ਮੈਚਾਂ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ ਹੈ। ਭਾਰਤ ਨੇ 2020 ਟੀ-20 ਵਿਸ਼ਵ ਕੱਪ ਦੇ ਗਰੁੱਪ ਦੌਰ ‘ਚ ਵੀ ਆਸਟ੍ਰੇਲੀਆ ਨੂੰ ਹਰਾਇਆ ਸੀ। ਟੀ-20 ਵਿਸ਼ਵ ਕੱਪ ‘ਚ ਵੀ ਦੋਵੇਂ ਟੀਮਾਂ ਪੰਜ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ‘ਚ ਭਾਰਤ ਨੇ ਦੋ ਵਾਰ ਜਿੱਤ ਦਰਜ ਕੀਤੀ ਹੈ।