Mallikarjun Kharge

ਕਾਂਗਰਸ ਵਰਕਿੰਗ ਕਮੇਟੀ ਲਈ ਨਹੀਂ ਹੋਣਗੀਆਂ ਚੋਣਾਂ, ਮਲਿਕਾਰਜੁਨ ਖੜਗੇ ਕਰਨਗੇ ਮੈਂਬਰਾਂ ਨੂੰ ਨਾਮਜ਼ਦ

ਚੰਡੀਗੜ੍ਹ, 24 ਫਰਵਰੀ 2023: ਕਾਂਗਰਸ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਾਂਗਰਸ ਪ੍ਰਧਾਨ ਨੂੰ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ “ਅਸੀਂ ਕਾਂਗਰਸ ਦੇ ਸੰਵਿਧਾਨ ਵਿੱਚ ਇੱਕ ਸੋਧ ਲਿਆ ਰਹੇ ਹਾਂ ਜਿਸ ਦੇ ਤਹਿਤ ਕਮਜ਼ੋਰ ਵਰਗਾਂ, ਅਨੁਸੂਚਿਤ ਜਾਤੀਆਂ, ਕਬੀਲਿਆਂ, ਓਬੀਸੀ, ਔਰਤਾਂ, ਨੌਜਵਾਨਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਲਈ ਪ੍ਰਤੀਨਿਧਤਾ ਨੂੰ ਸੁਰੱਖਿਅਤ ਅਤੇ ਯਕੀਨੀ ਬਣਾਉਣ ਲਈ ਵਿਵਸਥਾਵਾਂ ਕੀਤੀਆਂ ਜਾਣਗੀਆਂ।

ਕਾਂਗਰਸ ਦੇ ਸੰਵਿਧਾਨ ਵਿੱਚ ਕਾਰਜਕਾਰੀ ਕਮੇਟੀ ਦੀ ਚੋਣ ਕਰਵਾਉਣ ਜਾਂ ਸੀਡਬਲਯੂਸੀ ਦੇ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਪ੍ਰਧਾਨ ਨੂੰ ਅਧਿਕਾਰ ਦੇਣ ਦਾ ਵੀ ਪ੍ਰਬੰਧ ਹੈ। ਚੋਣਾਂ ਦੇ ਮਾਮਲੇ ਵਿੱਚ, ਕਾਂਗਰਸ ਵਰਕਿੰਗ ਕਮੇਟੀ (Congress Working Committee) ਦੇ ਕੁੱਲ 25 ਮੈਂਬਰਾਂ ਵਿੱਚੋਂ, 12 ਮੈਂਬਰ ਚੁਣੇ ਜਾਂਦੇ ਹਨ ਅਤੇ 11 ਮੈਂਬਰ ਪਾਰਟੀ ਪ੍ਰਧਾਨ ਦੁਆਰਾ ਨਾਮਜ਼ਦ ਕੀਤੇ ਜਾਂਦੇ ਹਨ। ਕਾਂਗਰਸ ਪ੍ਰਧਾਨ ਅਤੇ ਕਾਂਗਰਸ ਸੰਸਦੀ ਦਲ ਦਾ ਨੇਤਾ ਆਪਣੇ ਆਪ ਹੀ ਸੀਡਬਲਯੂਸੀ ਦਾ ਮੈਂਬਰ ਹੁੰਦਾ ਹੈ।

Scroll to Top