July 7, 2024 5:26 pm
Kotakpura

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਚਾਰਜਸ਼ੀਟ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਸਮੇਤ ਸੁਮੇਧ ਸੈਣੀ ਨੂੰ ਕੀਤਾ ਨਾਮਜ਼ਦ

ਚੰਡੀਗੜ੍ਹ, 24 ਫਰਵਰੀ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ SIT ਵੱਲੋਂ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨਾਮਜ਼ਦ ਕੀਤਾ ਹੈ |ਇਸਦੇ ਨਾਲ ਹੀ ਉਮਰਾਨੰਗਲ ਤੋਂ ਇਲਾਵਾ ਡੀ.ਆਈ.ਜੀ. ਅਮਰ ਸਿੰਘ ਚਾਹਲ, ਐਸ.ਐਸ.ਪੀ ਸੁਖਮੰਦਰ ਸਿੰਘ ਮਾਨ, ਐਸ.ਐਸ.ਪੀ. ਚਰਨਜੀਤ ਸਿੰਘ ਅਤੇ ਐਸ.ਐਚ.ਓ ਗੁਰਦੀਪ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਹੈ | ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ ਵੱਖ ਧਾਰਾਵਾਂ ਲਗਾਈਆਂ ਹਨ | ਫ਼ਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ |

ਇਸਦੇ ਨਾਲ ਹੀ ਦਾਇਰ ਕੀਤੀ ਜਾ ਰਹੀ ਚਾਰਜਸ਼ੀਟ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਇਸ਼ਾਰੇ ’ਤੇ ਹੋਇਆ ਹੈ ਅਤੇ ਮਿਲੀਭੁਗਤ ਨਾਲ ਰਾਜਨੀਤੀ ਕੀਤੀ ਜਾ ਰਹੀ ਹੈ। ਇਕ ਮਹੀਨਾ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਹਿਬਲ ਕਲਾਂ ਮੋਰਚੇ ਵਿਚ ਗਏ ਸਨ, ਜਿਸ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਉਥੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਫਰੰਟ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਵਿੱਚ ਬਾਦਲਾਂ ਦਾ ਨਾਂ ਸ਼ਾਮਲ ਕੀਤਾ ਜਾਵੇਗਾ।

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਘਟਨਾ (Kotakpura Firing case) ਦੇ ਸਮੇਂ ਉਹ ਚੰਡੀਗੜ੍ਹ ‘ਚ ਨਹੀਂ ਸਨ। ਪਿਛਲੇ 7 ਸਾਲਾਂ ਤੋਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਇਸ ਘਟਨਾ ਵਿੱਚ ਸ਼ਾਮਲ ਹਾਂ ਤਾਂ ਸਾਬਤ ਕਰੋ। ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ, ਜਲਦੀ ਹੀ ਸੱਚ ਸਭ ਦੇ ਸਾਹਮਣੇ ਆ ਜਾਵੇਗਾ।