Bhagwant Mann

ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਵਰ੍ਹੇ CM ਭਗਵੰਤ ਮਾਨ, ਕਿਹਾ- ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅੱਜ ਫਾਜ਼ਿਲਕਾ ਦੇ ਬੱਲੂਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਬੇਅਦਬੀ ਕਾਂਡ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਇਨਸਾਫ਼ ਜ਼ਰੂਰ ਦਿਵਾਉਂਣਗੇ । ਇਹਨਾਂ ਨੇ ਗੁਰੂਆਂ ਦੀ ਬਾਣੀ ਦੀ ਗਲੀਆਂ ਵਿੱਚ ਬੇਅਦਬੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਬਾਅਦ ਵਿੱਚ ਸੁਖਬੀਰ ਬਾਦਲ ਸਮੇਤ ਕਈ ਵੱਡੇ ਚਿਹਰਿਆਂ ਦੇ ਨਾਂ ਸਾਹਮਣੇ ਆਏ ਹਨ । ਉਨ੍ਹਾਂ ਕਿਹਾ ਕਿ ਚਲਾਨ ਪੇਸ਼ ਹੋਣ ਤੋਂ ਬਾਅਦ ਸੁਖਬੀਰ ਬਾਦਲ ਭੜਕ ਉੱਠਿਆ ਹੈ। ਸੁਖਬੀਰ ਬਾਦਲ ਦੇ ਨਾਲ-ਨਾਲ ਸੁਮੇਧ ਸੈਣੀ, ਉਮਰਾਨੰਗਲ, ਚਰਨਜੀਤ ਸ਼ਰਮਾ ਦੇ ਨਾਂ ਵੀ ਸਾਹਮਣੇ ਆਏ ਹਨ। SIT ਨੇ ਸੁਖਬੀਰ ਬਾਦਲ ਨੂੰ ਮੁਲਜ਼ਮ ਬਣਾਇਆ ਹੈ । ਉਨ੍ਹਾਂ ‘ਤੇ 307, 120ਬੀ ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

ਉਨ੍ਹਾਂ (Bhagwant Maan) ਕਿਹਾ ਕਿ ਜੇਕਰ ਇਰਾਦਾ ਸਾਫ਼ ਹੋਵੇ ਤਾਂ ਚੀਜ਼ਾਂ ਆਪਣੇ ਆਪ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਸੱਚਾਈ ਦਾ ਪਤਾ ਲੱਗ ਗਈ ਹੈ। ਲੁੱਟ ਦਾ ਹਿਸਾਬ ਉਹਨਾਂ ਤੋਂ ਰੋਜ਼ ਲਿਆ ਜਾਵੇਗਾ।

ਏ.ਡੀ.ਜੀ.ਪੀ. ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਪੇਸ਼ ਕੀਤਾ ਸੀ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਨਾਂ ਵੀ ਸ਼ਾਮਲ ਹਨ। ਐੱਸ.ਆਈ.ਟੀ. ਚਲਾਨਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਾਮਲਿਆਂ ਨੂੰ ਅੰਜ਼ਾਮ ਦੇਣ ਵਿੱਚ ਮਦਦ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿੱਖ ਸੰਗਤ ਪਿਛਲੇ ਕਈ ਸਾਲਾਂ ਤੋਂ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੇ ਮਾਮਲੇ ‘ਚ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ।

Scroll to Top