Indian Army helicopter crashes

ਪਠਾਨਕੋਟ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼ ,ਮੌਕੇ ਤੇ ਪੁੱਜੇ ਰਾਹਤ ਕਰਮਚਾਰੀ

ਚੰਡੀਗੜ੍ਹ ,3 ਅਗਸਤ 2021: ਪੰਜਾਬ ਦੇ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਵਿੱਚ ਭਾਰਤੀ ਫੌਜ ਹੈਲੀਕਾਪਟਰ ਦੇ ਕ੍ਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ‘ਤੇ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਡੈਮ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ ਤੇ ਪਤਾ ਲੱਗਾ ਕਿ ਭਾਰਤੀ ਫੌਜ ਹੈਲੀਕਾਪਟਰ ਉੱਥੇ ਹਾਦਸਾਗ੍ਰਸਤ ਹੋ ਗਿਆ ਹੈ, ਫਿਲਹਾਲ ਬਚਾਅ ਅਤੇ ਰਾਹਤ ਕਾਰਜ ਜਾਰੀ ਹੈ |

Scroll to Top