MLA Amit Ratan

ਅਦਾਲਤ ਨੇ ‘ਆਪ’ ਵਿਧਾਇਕ ਅਮਿਤ ਰਤਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ, 2 ਮਾਰਚ 2023: ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ (MLA Amit Ratan) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਬਠਿੰਡਾ ਅਦਾਲਤ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅਮਿਤ ਰਤਨ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਭੇਜਿਆ ਹੈ |

ਸੂਤਰਾਂ ਦੇ ਮੁਤਾਬਕ ਵਿਧਇਕ ਅਮਿਤ ਰਤਨ (MLA Amit Ratan) ਦੇ ਵਕੀਲ ਨੇ ਅਦਾਲਤ ਨੂੰ ਤਰਕ ਦਿੱਤਾ ਕਿ ਬਠਿੰਡਾ ਜੇਲ੍ਹ ਅੰਦਰ ਵੱਡੀ ਗਿਣਤੀ ‘ਚ ਗੈਂਗਸਟਰ ਹੋਣ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ, ਜਿਸ ਦੇ ਆਧਾਰ ‘ਤੇ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ ਹੈ । 23 ਫਰਵਰੀ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਵਿਜੀਲੈਂਸ ਕੋਲ ਰਿਮਾਂਡ ‘ਤੇ ਸਨ, ਜੋ ਅੱਜ ਖ਼ਤਮ ਹੋ ਗਿਆ ਸੀ ।

Scroll to Top