ਚੰਡੀਗੜ੍ਹ, 03 ਮਾਰਚ 2023: ਰਾਹੁਲ ਗਾਂਧੀ (Rahul Gandhi) ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੋਂ ਵੱਡਾ ਬਿਆਨ ਦਿੱਤਾ ਹੈ। ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ਵਿੱਚ ਐਮਬੀਏ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਭਾਰਤ ਸਰਕਾਰ ਨੂੰ ਹੀ ਘੇਰਨਾ ਸ਼ੁਰੂ ਕਰ ਦਿੱਤਾ। ਇੱਥੋਂ ਤੱਕ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖਤਰੇ ਵਿੱਚ ਹੈ।
ਰਾਹੁਲ ਗਾਂਧੀ ਨੇ ਭਾਰਤ ਸਰਕਾਰ ‘ਤੇ ਖੁਦ ਦੀ ਜਾਸੂਸੀ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਉਸ ਨੂੰ ਫੋਨ ‘ਤੇ ਧਿਆਨ ਨਾਲ ਗੱਲ ਕਰਨ ਦੀ ਸਲਾਹ ਦਿੱਤੀ ਸੀ। ਇਹ ਵੀ ਕਿਹਾ ਕਿ ਭਾਰਤ ਦੇ ਸਾਰੇ ਅਦਾਰੇ ਸਰਕਾਰ ਦੇ ਕੰਟਰੋਲ ਹੇਠ ਹਨ। ਸਰਕਾਰ ਮੀਡੀਆ ਅਤੇ ਅਦਾਲਤਾਂ ਨੂੰ ਵੀ ਕੰਟਰੋਲ ਕਰਦੀ ਹੈ। ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ (Rahul Gandhi) ਲੰਡਨ, ਜਰਮਨੀ, ਅਮਰੀਕਾ ਸਮੇਤ ਕਈ ਦੇਸ਼ਾਂ ਤੋਂ ਭਾਰਤ ਸਰਕਾਰ ਖਿਲਾਫ ਬਿਆਨ ਦੇ ਚੁੱਕੇ ਹਨ। 2022 ਵਿੱਚ ਵੀ, ਰਾਹੁਲ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਆਪਣੇ ਸੰਬੋਧਨ ਦੌਰਾਨ ਭਾਰਤ ਦੀ ਤੁਲਨਾ ਪਾਕਿਸਤਾਨ ਨਾਲ ਕੀਤੀ ਸੀ। ਜਿਸ ਤੋਂ ਬਾਅਦ ਇੱਥੇ ਕਾਫੀ ਵਿਵਾਦ ਹੋਇਆ ਸੀ ।
ਕੈਮਬ੍ਰਿਜ ‘ਚ ਰਾਹੁਲ ਨੇ ਕੀ ਕਿਹਾ?
ਕੈਮਬ੍ਰਿਜ ਵਿੱਚ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ‘ਭਾਰਤ ਵਿੱਚ ਮੀਡੀਆ ਅਤੇ ਨਿਆਂਪਾਲਿਕਾ ਕੰਟਰੋਲ ਵਿੱਚ ਹਨ। ਮੇਰੇ ਫ਼ੋਨ ‘ਤੇ Pegasus ਸਾਫ਼ਟਵੇਅਰ ਸੀ, ਜਿਸ ਰਾਹੀਂ ਮੇਰੀ ਜਾਸੂਸੀ ਕੀਤੀ ਗਈ ਸੀ। ਖੁਫੀਆ ਅਧਿਕਾਰੀਆਂ ਨੇ ਮੈਨੂੰ ਦੱਸਿਆ ਕਿ ਤੁਹਾਡਾ ਫੋਨ ਰਿਕਾਰਡ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਕਈ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ। ਮੇਰੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਕਰਵਾਏ ਗਏ । ਅਜਿਹੇ ਮਾਮਲਿਆਂ ਵਿੱਚ ਕੇਸ ਦਰਜ ਕੀਤੇ ਗਏ ਸਨ, ਜੋ ਕਿ ਬਣਦੇ ਹਨ ਨਹੀਂ ਸਨ ਅਤੇ ਜਿਸ ਦਾ ਕੋਈ ਅਰਥ ਵੀ ਨਹੀਂ ਸੀ। ਅਸੀਂ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਰਾਹੁਲ ਗਾਂਧੀ ਦੇ ਸੰਬੋਧਨ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਨੂੰ ਬਣਦੇ ਨਹੀਂ ਦੇਖ ਸਕਦੇ ਜੋ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜਿਆ ਨਹੀਂ ਹੈ। ਵਿਸ਼ਵ ਵਿੱਚ ;ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਸੋਚ ਦੀ ਲੋੜ ਬਾਰੇ ਗੱਲ ਕੀਤੀ। ਰਾਹੁਲ ਨੇ ਕਿਹਾ ਕਿ ਇਸ ਨੂੰ ਕਿਸੇ ‘ਤੇ ਥੋਪਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਭਾਰਤ ਅਤੇ ਅਮਰੀਕਾ ਵਰਗੇ ਲੋਕਤੰਤਰੀ ਦੇਸ਼ਾਂ ਵਿੱਚ ਉਸਾਰੀ ਖੇਤਰ ਵਿੱਚ ਆਈ ਗਿਰਾਵਟ ਦਾ ਜ਼ਿਕਰ ਕੀਤਾ।