ਲੁਧਿਆਣਾ 03 ਮਾਰਚ 2023: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਪੈਸ਼ਲ ਟਾਸਕ ਫੋਰਸ (Special Task Force) ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਇਕ ਨਸ਼ਾ ਤਸਕਰ ਇਕ ਸਕੂਟੀ ‘ਤੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਮੋਤੀ ਨਗਰ ਇਲਾਕੇ ‘ਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਨ ਲਈ ਆ ਰਿਹਾ ਹੈ।
ਇਸ ‘ਤੇ ਐੱਸ. ਟੀ.ਐੱਫ. (Special Task Force) ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਸਕੂਟੀ ‘ਤੇ ਇਕ ਵਿਅਕਤੀ ਨੂੰ ਆਉਂਦਾ ਦੇਖਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਦੋਂ ਤਲਾਸ਼ੀ ਲਈ ਤਾਂ ਸਕੂਟੀ ਸਵਾਰ ਵਿੱਚ 900 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 10 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਅਰਜੁਨ ਸਿੰਘ (40) ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।