ਚੰਡੀਗੜ੍ਹ, 07 ਮਾਰਚ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਆਪਣੇ ਪੁੱਤ ਦੇ ਇਨਸਾਫ਼ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਇਸ ਦੌਰਾਨ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ, ਉਨ੍ਹਾਂ ਨੂੰ ਇਨਸਾਫ਼ ਮਿਲ ਕੇ ਰਹੇਗਾ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਧਰਨੇ ‘ਤੇ ਬੈਠਣ ਦੀ ਲੋੜ ਨਹੀਂ, ਜਦੋਂ ਚਾਹੋ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਸਕਦੇ ਹਨ | ਆਮ ਆਦਮੀ ਪਾਰਟੀ ਤੁਹਾਡੇ ਨਾਲ ਹੈ, ਪਰ ਸਿਆਸਤ ਨਾ ਕੀਤੀ ਜਾਵੇ |
ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਮੈਂ ਜਾਂਚ ਤੋਂ ਸੰਤੁਸ਼ਟ ਨਹੀਂ ਹਾਂ ਤੇ ਸਾਡੀ ਗੱਲ ਸੁਣੀ ਨਹੀਂ ਜਾ ਰਹੀ। ਜਿਸ ਕਰਕੇ ਉਨ੍ਹਾਂ ਨੂੰ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ | ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਹੈ ਕਿ 20 ਤਾਰੀਖ਼ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਾਰਵਾਈ ਜਾਵੇਗੀ | ਜਿਸਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਾਰਨ ਚੁੱਕ ਲਿਆ |ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂ ਉਨ੍ਹਾਂ ਦੇ ਨਾਲ ਧਰਨੇ ‘ਤੇ ਬੈਠੇ ਸਨ।