ਮਾਨਸਾ, 07 ਮਾਰਚ 2023: ਨਾਗਾਲੈਂਡ ਵਿੱਚ ਬੰਪਰ ਜਿੱਤ ਤੋਂ ਬਾਅਦ ਮੰਗਲਵਾਰ ਨੂੰ ਐਨਡੀਪੀਪੀ ਅਤੇ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਇਆ। ਮੁੱਖ ਮੰਤਰੀ ਨੇਫਿਊ ਰੀਓ (Neiphiu Rio) ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ। ਉਨ੍ਹਾਂ ਨੇ ਸਟੇਜ ‘ਤੇ ਹੀ ਰੀਓ ਨੂੰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਦੇ ਨਾਲ ਇਸ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ। ਰੀਓ ਤੋਂ ਨੌਂ ਹੋਰ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਨੇਫਿਊ ਰੀਓ (Neiphiu Rio) ਨੇ ਪੰਜਵੀਂ ਵਾਰ ਨਾਗਾਲੈਂਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ ।
ਇਸ ਵਾਰ ਨਾਗਾਲੈਂਡ ਵਿੱਚ ਸਭ ਤੋਂ ਵੱਧ ਸਿਆਸੀ ਪਾਰਟੀਆਂ ਨੇ ਚੋਣਾਂ ਲੜੀਆਂ ਅਤੇ ਜਿੱਤੀਆਂ। ਲਗਭਗ ਸਾਰੀਆਂ ਪਾਰਟੀਆਂ ਨੇ ਨੈਸ਼ਨਲਿਸਟ ਡੈਮੋਕਰੇਟਿਕ ਪ੍ਰੋਗਰੈਸਿਵ ਪਾਰਟੀ-ਭਾਜਪਾ ਗਠਜੋੜ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ।
ਹਾਲ ਹੀ ਵਿੱਚ ਸੰਪੰਨ ਹੋਈਆਂ ਨਾਗਾਲੈਂਡ ਚੋਣਾਂ ਵਿੱਚ ਐਨਡੀਪੀਪੀ-ਭਾਜਪਾ ਗਠਜੋੜ ਨੇ 60 ਮੈਂਬਰੀ ਵਿਧਾਨ ਸਭਾ ਵਿੱਚ 37 ਸੀਟਾਂ ਜਿੱਤੀਆਂ ਹਨ। ਐਨਡੀਪੀਪੀ ਅਤੇ ਭਾਜਪਾ ਦੋਵਾਂ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਤੋਂ ਹੀ 72 ਸਾਲਾ ਰੀਓ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਸੀ।