CASO Operation

ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ ‘ਤੇ ਚੈਕਿੰਗ

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ (CASO Operation) ਚਲਾਇਆ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ 52 ਥਾਵਾਂ ‘ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਥਿਤ ਗੈਂਗਸਟਰ ਚੰਦਨ ਦੇ ਘਰ ਵੀ ਚੈਕਿੰਗ ਕੀਤੀ ਹੈ । ਪੰਜਾਬ ਵਿੱਚ ਜੀ-20 ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਗਈ ਹੈ। ਬੀਤੇ ਦਿਨ ਵੀ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ । ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਹਨ।

ਵਿਦੇਸ਼

Scroll to Top