Kuldeep Singh Vaid

ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ

ਚੰਡੀਗੜ੍ਹ, 15 ਮਾਰਚ 2023: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ (Kuldeep Singh Vaid) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਵੱਲੋਂ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਛਾਪੇਮਾਰੀ ‘ਚ ਜਿੱਥੇ ਜਾਇਦਾਦ, ਸੋਨਾ ਅਤੇ ਨਕਦੀ ਦਾ ਵੇਰਵਾ ਮਿਲਣ ਦੀਆਂ ਖਬਰਾਂ ਹਨ, ਉੱਥੇ ਹੀ ਵੱਡੀ ਮਾਤਰਾ ‘ਚ ਵਿਦੇਸ਼ੀ ਸ਼ਰਾਬ ਵੀ ਮਿਲੀ ਹੈ, ਜਿਸ ਤੋਂ ਬਾਅਦ ਆਬਕਾਰੀ ਵਿਭਾਗ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਹੈ। ਕੁਲਦੀਪ ਸਿੰਘ ਵੈਦ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੀਤਾ ਗਿਆ ਹੈ | ਜਾਂਚ ਦੌਰਾਨ ਉਨ੍ਹਾਂ (Kuldeep Singh Vaid) ਦੇ ਘਰੋਂ 73 ਬੋਤਲਾਂ ਵਿਦੇਸ਼ੀ ਸ਼ਰਾਬ ਬਰਾਮਦ ਹੋਈ। ਉਕਤ ਮਾਮਲਾ ਥਾਣਾ ਡਵੀਜ਼ਨ ਨੰਬਰ-5 ‘ਚ ਦਰਜ ਕੀਤਾ ਗਿਆ ਹੈ।

Scroll to Top