ਚੰਡੀਗੜ੍ਹ, 18 ਮਾਰਚ 2023: ਭਾਰਤ ਦੇ ਉੱਤਰ-ਪੂਰਬੀ ਅਸਾਮ (Assam) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਅਸਾਮ ਦੇ ਦੱਖਣੀ ਜੋਰਹਾਟ ਵਿੱਚ ਸਵੇਰੇ 9:03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਵਿੱਚ ਪਿਛਲੇ ਦੋ ਦਿਨਾਂ ਵਿੱਚ ਲਗਾਤਾਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ (Kermadec Islands) ‘ਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.0 ਮਾਪੀ ਗਈ ਹੈ।
ਜਿਕਰਯੋਗ ਹੈ ਕਿ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਭੂਚਾਲ ਦੇ ਝਟਕੇ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਈ ਰਾਜਾਂ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਖੁਸ਼ਕਿਸਮਤੀ ਨਾਲ ਭੂਚਾਲ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਮਾਹਿਰਾਂ ਵੱਲੋਂ ਇਹਤਿਆਤੀ ਕਦਮ ਚੁੱਕਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।