ਚੰਡੀਗੜ੍ਹ, 20 ਮਾਰਚ 2023: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਰਾਊਸ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਇਕ ਵਾਰ ਫਿਰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦਾ ਰਿਮਾਂਡ ਸੀਬੀਆਈ ਨੂੰ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ 3 ਅਪ੍ਰੈਲ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਫਿਲਹਾਲ ਉਹ 22 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ (Manish Sisodia) ਦਾ ਈਡੀ ਨੂੰ 22 ਮਾਰਚ ਤੱਕ ਰਿਮਾਂਡ ਦੇ ਦਿੱਤਾ ਸੀ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ, ਫਿਰ ਸੀਬੀਆਈ ਨੇ ਪੰਜ ਦਿਨਾਂ ਲਈ ਹਿਰਾਸਤ ਵਿੱਚ ਲਿਆ ਸੀ, ਜਿਸ ਨੂੰ ਬਾਅਦ ਵਿੱਚ ਦੋ ਦਿਨ ਹੋਰ ਵਧਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਈਡੀ ਨੇ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਤੋਂ ਹੀ ਗ੍ਰਿਫਤਾਰ ਕੀਤਾ ਸੀ ਅਤੇ ਰਿਮਾਂਡ ‘ਤੇ ਲਿਆ ਸੀ।