ਹਲਵਾਰਾ ਹਵਾਈ ਅੱਡੇ ਦਾ ਬਦਲਿਆ ਜਾਵੇਗਾ ਨਾਂ, ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਯੋਗ ਸਪੀਕਰ ਅੱਗੇ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਅੱਜ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਸਦਨ ਵਿੱਚ ਇੱਕ ਮਤੇ ਰਾਹੀਂ ਜ਼ਿਲ੍ਹਾ ਲੁਧਿਆਣਾ ਵਿੱਚ ਬਣ ਰਹੇ ਹਲਵਾਰਾ ਹਵਾਈ ਅੱਡੇ (Halwara Airport) ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਅੱਡਾ ਰੱਖਣ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਸੀ। ਇਸ ਮੁੱਦੇ ‘ਤੇ ਸਦਨ ‘ਚ ਬਹਿਸ ਹੋਈ ਸੀ ਅਤੇ ਬਾਅਦ ‘ਚ ਇਸ ਪ੍ਰਸਤਾਵ ਨੂੰ ਸਹਿਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਜੂਨ ਦੇ ਦੂਜੇ ਹਫ਼ਤੇ ਤੱਕ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਹੈ।

Scroll to Top