Shiromani Committee

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਲੈ ਕੇ ਡੀਸੀ ਕੰਪਲੈਕਸ ਤੱਕ ਕੱਢਿਆ ਰੋਸ ਮਾਰਚ

ਅੰਮ੍ਰਿਤਸਰ, 31 ਮਾਰਚ 2023: ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਉਥੇ ਹੀ ਪਿਛਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਇਕੱਠ ਕਰ ਇਕ ਫੈਸਲਾ ਦਿੱਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜੋ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਖਿਲਾਫ਼ ਐੱਨਐੱਸਏ ਲਗਾਇਆ ਗਿਆ ਹੈ | ਉਹਨਾਂ ਨੂੰ ਰਿਹਾਅ ਕਰਨ ਵਾਸਤੇ ਡੀਸੀ ਦਫ਼ਤਰਾਂ ਦੇ ਬਾਹਰ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ |

ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਤੱਕ ਇੱਕ ਰੋਸ ਮਾਰਚ ਕੱਢਿਆ ਗਿਆ | ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਕੇ ‘ਤੇ ਪਹੁੰਚੇ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਤੋਂ ਬਜਾਏ ਦੂਜੀਆਂ ਜੇਲ੍ਹਾਂ ਦੇ ਵਿੱਚ ਭੇਜਿਆ ਗਿਆ ਹੈ |

ਉਨ੍ਹਾਂ ਦੇ ਖ਼ਿਲਾਫ਼ ਬਹੁਤ ਸਾਰੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ |ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਉਸ ਆਦੇਸ਼ ਦੀ ਪਾਲਣਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਜਾਵੇਗਾ, ਤਾਂ ਜੋ ਕਿ ਬੇਕਸੂਰ ਨੌਜਵਾਨ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਨੂੰ ਰਿਹਾਅ ਕਰਵਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਜੋ ਨੌਜਵਾਨ ਪੰਜਾਬ ਦੀਆਂ ਜੇਲ੍ਹਾਂ ਦੀ ਬਜਾਏ ਦੂਜੀਆਂ ਜੇਲ੍ਹਾਂ ਦੇ ਵਿੱਚ ਭੇਜੇ ਗਏ ਹਨ ਉਹਨਾਂ ਨੂੰ ਪੰਜਾਬ ਵਿਚ ਵਾਪਸ ਲਿਆਂਦਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਨ੍ਹਾਂ ਨੂੰ ਮਿਲਣ ਵਾਸਤੇ ਇਜਾਜ਼ਤ ਦਿੱਤੀ ਜਾਵੇ ਅਤੇ ਇਹ ਕਾਰਵਾਂ ਇਸੇ ਤਰਾ ਹੀ ਜਾਰੀ ਰਹੇਗਾ |

 

Scroll to Top