School

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੱਲ੍ਹ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 31 ਮਾਰਚ 2023: ਬਦਲਦੇ ਮੌਸਮ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |

Scroll to Top