ਚੰਡੀਗੜ੍ਹ, 01 ਮਾਰਚ 2023: 10 ਮਈ ਨੂੰ ਹੋਣ ਜਾ ਰਹੀਆਂ ਜਲੰਧਰ (Jalandhar) ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਸਣੇ ਕਈ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਜਿਕਰਯੋਗ ਹੈ ਕਿ ਜਲੰਧਰ (Jalandhar) ਨਾਲ ਸੰਬੰਧਿਤ ਰਾਜਿੰਦਰ ਸਿੰਘ ਪਿਛਲੇ ਸਾਲ ਹੀ ਕਈ ਥਾਂਵਾਂ ‘ਤੇ ਬਤੌਰ ਐੱਸ.ਐੱਸ.ਪੀ. ਅਤੇ ਡੀ.ਸੀ.ਪੀ. ਵਜੋਂ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਸਨ। ਇਸਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਰਾਜਿੰਦਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਦੇ ਤੌਰ ‘ਤੇ ਪੇਸ਼ ਕਰ ਸਕਦੀ ਹੈ। ਰਜਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਪਾਰਟੀ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਤੇ ਕਈ ਹੋਰ ਵੱਡੇ ਆਗੂ ਹਾਜ਼ਰ ਰਹੇ |