ਚੰਡੀਗੜ੍ਹ, 03 ਅਪ੍ਰੈਲ 2023: ਰਾਯੂਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਅੱਜ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੀਬੀਆਈ ਨੇ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ।
ਇਸ ਤੋਂ ਪਹਿਲਾਂ 20 ਮਾਰਚ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਦੀ ਮਿਆਦ ਵਧਾ ਦਿੱਤੀ ਸੀ। 31 ਮਾਰਚ ਨੂੰ ਅਦਾਲਤ ਨੇ ਇਸੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸੀਬੀਆਈ ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।