Pakistan

ਸਰਕਾਰ ਦਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਗੈਰ-ਸੰਵਿਧਾਨਕ, 14 ਮਈ ਨੂੰ ਪੈਣਗੀਆਂ ਵੋਟਾਂ: ਪਾਕਿਸਤਾਨ SC

ਚੰਡੀਗੜ੍ਹ, 05 ਅਪ੍ਰੈਲ 2023: ਪਾਕਿਸਤਾਨ (Pakistan) ਦੇ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਪੰਜਾਬ ਵਿੱਚ 14 ਮਈ ਨੂੰ ਵੋਟਾਂ ਪੈਣਗੀਆਂ। ਚੀਫ਼ ਜਸਟਿਸ ਉਮਰ ਅਤਾ ਬਾਂਦਿਆਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਨਵੀਂ ਤਾਰੀਖ਼ 14 ਮਈ ਤੈਅ ਕੀਤੀ ਹੈ। ਅਦਾਲਤ ਨੇ 10 ਅਪ੍ਰੈਲ ਤੋਂ 8 ਅਕਤੂਬਰ ਤੱਕ ਚੋਣਾਂ ਦੀਆਂ ਤਾਰੀਖ਼ਾਂ ਬਦਲਣ ਦੇ ਕਮਿਸ਼ਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।

ਸ਼ਡਿਊਲ ਮੁਤਾਬਕ ਚੋਣ ਟ੍ਰਿਬਿਊਨਲ 17 ਅਪਰੈਲ ਤੱਕ ਅਪੀਲਾਂ ’ਤੇ ਫ਼ੈਸਲਾ ਲਵੇਗਾ ਅਤੇ ਉਮੀਦਵਾਰਾਂ ਦੀ ਨਵੀਂ ਸੂਚੀ ਪ੍ਰਕਾਸ਼ਿਤ ਕਰਨ ਦੀ ਆਖ਼ਰੀ ਤਾਰੀਖ਼ 18 ਅਪਰੈਲ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 19 ਅਪ੍ਰੈਲ ਹੋਵੇਗੀ ਅਤੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ 20 ਅਪ੍ਰੈਲ ਨੂੰ ਅਲਾਟ ਕੀਤੇ ਜਾਣਗੇ।

ਸੁਪਰੀਮ ਕੋਰਟ ਵੱਲੋਂ ਪੰਜਾਬ ਚੋਣਾਂ ਮੁਲਤਵੀ ਕਰਨ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਸੀ। ਇੱਕ ਦਿਨ ਬਾਅਦ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਹ ਜਾਣਕਾਰੀ ਜਾਰੀ ਕੀਤੀ। ਹਾਲਾਂਕਿ ਅਦਾਲਤ ਦੇ ਇਸ ਫੈਸਲੇ ਤੋਂ ਸਰਕਾਰ ਨੂੰ ਝਟਕਾ ਲੱਗਾ ਹੈ। ਸਰਕਾਰ ਨੇ ਸੁਰੱਖਿਆ ਮੁੱਦਿਆਂ ਅਤੇ ਆਰਥਿਕ ਸੰਕਟ ਦਾ ਹਵਾਲਾ ਦੇ ਕੇ ਚੋਣਾਂ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਸੀ।

Scroll to Top