ਚੰਡੀਗੜ੍ਹ, 06 ਅਪ੍ਰੈਲ 2023: ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੀਬੀਆਈ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਹਾਈਕੋਰਟ ‘ਚ ਅਗਲੀ ਸੁਣਵਾਈ 20 ਅਪ੍ਰੈਲ ਨੂੰ ਹੋਵੇਗੀ। ਮਨੀਸ਼ ਸਿਸੋਦੀਆ ਨੇ ਰਾਊਸ ਐਵੇਨਿਊ ਕੋਰਟ ਦੇ 31 ਮਾਰਚ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਸੀਬੀਆਈ ਨੇ ਹੁਣ ਰੱਦ ਕੀਤੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਮਨੀਸ਼ ਸਿਸੋਦੀਆ (Manish Sisodia) ਨੂੰ ਗ੍ਰਿਫਤਾਰ ਕੀਤਾ ਸੀ।ਇਹ ਮਾਮਲਾ ਹੁਣ 20 ਅਪ੍ਰੈਲ ਲਈ ਸੂਚੀਬੱਧ ਕੀਤਾ ਗਿਆ ਹੈ।