Shanan Power House

ਹਰਭਜਨ ਸਿੰਘ ਈ.ਟੀ.ਓ ਨੇ ਹਿਮਾਚਲ ਪ੍ਰਦੇਸ਼ ‘ਚ ਸਥਿਤ ਸ਼ਾਨਣ ਪਾਵਰ ਹਾਊਸ ਦਾ ਕੀਤਾ ਦੌਰਾ

ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਾਨਣ ਪਾਵਰ ਹਾਊਸ (Shanan Power House) ਦਾ ਦੌਰਾ ਕੀਤਾ। ਇਹ ਪਾਵਰ ਹਾਊਸ ਹਿਮਾਚਲ ਪ੍ਰਦੇਸ਼ ਦੇ ਜੋਗਿੰਦਰ ਨਗਰ ਵਿੱਚ ਸਥਿਤ ਹੈ। ਸ਼ਾਨਣ ਪਾਵਰ ਹਾਊਸ ਪੰਜਾਬ ਨੂੰ ਪੰਜਾਬ ਪੁਨਰਗਠਨ ਐਕਟ 1966 ਦੇ ਅਨੁਸਾਰ ਭਾਰਤ ਸਰਕਾਰ ਦੁਆਰਾ ਅਲਾਟ ਕੀਤਾ ਗਿਆ ਸੀ। ਇਹ ਪਾਵਰ ਹਾਊਸ 110 ਮੈਗਾ ਵਾਟ ਬਿਜਲੀ ਪੈਦਾ ਕਰਦਾ ਹੈ। ਬਿਜਲੀ ਮੰਤਰੀ ਨੇ ਪਾਵਰ ਹਾਊਸ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪਾਵਰ ਹਾਊਸ ਦਾ ਕਾਫੀ ਹੱਦ ਤੱਕ ਨਵੀਨੀਕਰਨ ਕੀਤਾ ਗਿਆ ਹੈ। ਇਸ ਪਾਵਰ ਪਲਾਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Scroll to Top