Government Offices

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਸਵੇਰੇ 7:30 ਵਜੇ ਤੋਂ ਖੁੱਲ੍ਹਣਗੇ ਸਾਰੇ ਦਫ਼ਤਰ

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ (Government Offices) ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹਿਣਗੇ ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੱਚਤ ਲਈ ਵਿਦੇਸ਼ਾਂ ਵਿੱਚ ਇਹ ਤਰੀਕਾ ਅਪਣਾਇਆ ਜਾਂਦਾ ਹੈ, ਜੋ ਪੰਜਾਬ ਵਿੱਚ ਪਹਿਲੀ ਵਾਰ ਅਪਣਾਇਆ ਗਿਆ ਹੈ। ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ ਕਿਉਂਕਿ ਜ਼ਿਆਦਾ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਦੇ ਕੰਮ ਜਲਦੀ ਨਿਪਟਾਏ ਜਾਣਗੇ। ਦੁਪਹਿਰ 2 ਵਜੇ ਸਾਰੇ ਦਫ਼ਤਰ ਬੰਦ ਹੋ ਜਾਣਗੇ, ਜਿਸ ਕਾਰਨ ਬਿਜਲੀ ਦੀ ਵੀ ਬੱਚਤ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖ਼ੁਦ ਸਵੇਰੇ 7.30 ਵਜੇ ਦਫ਼ਤਰ ਪਹੁੰਚ ਜਾਣਗੇ।

Scroll to Top