ਗੁਰਤੇਜ ਸਿੰਘ ਖੋਸਾ

ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ‘ਚ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਾਂਭਿਆ ਅਹੁਦਾ

ਫਰੀਦਕੋਟ, 10 ਅਪ੍ਰੈਲ 2023: ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਬਹੁਤ ਹੀ ਕਾਬਲ ਤੇ ਯੋਗ ਸ਼ਖਸੀਅਤ ਹਨ।

ਨਵ ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਵੀ ਇਸ ਮੌਕੇ ਤੇ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਉੱਥੇ ਮਾਨਯੋਗ ਸਪੀਕਰ ਸਾਹਿਬ ਦਾ ਵੀ ਦਫਤਰ ਵਿਖੇ ਪਹੁੰਚਣ ਤੇ ਆਪਣਾ ਅਹੁਦਾ ਸੰਭਾਲਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਨਿਭਾਈ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

Scroll to Top