ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲੇਗਾ 3 ਫੀਸਦੀ ਮਹਿੰਗਾਈ ਭੱਤਾ, ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਹੋਇਆ ਫੈਸਲਾ

ਅੰਮ੍ਰਿਤਸਰ, 10 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਗੁਰਦੁਆਰਾ ਸੈਕਸ਼ਨ 85 ਤੇ ਗੁਰਦੁਆਰਾ ਸੈਕਸ਼ਨ 87 ਜੇਫ ਪ੍ਰਬੰਧਕੀ ਕੰਮਾਂ ਨੂੰ ਲੈ ਕੇ ਫੈਸਲੇ ਕੀਤੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ 3 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ 10 ਚੈਨਲਾਂ ਅਤੇ ਇਕ ਪੁਲਿਸ ਮੁਲਾਜ਼ਮ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ ਹਨ।

Scroll to Top