ਕੋਟਕਪੂਰਾ ਗੋਲੀ ਕਾਂਡ

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ‘ਚ ਹੋਏ ਪੇਸ਼

ਚੰਡੀਗੜ੍ਹ, 12 ਅਪ੍ਰੈਲ 2023: ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ । ਪ੍ਰਾਪਤ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ 12 ਵਜੇ ਦੇ ਕਰੀਬ ਅਦਾਲਤ ‘ਚ ਪੁੱਜੇ ਅਤੇ 4 ਮਿੰਟ ਤੱਕ ਆਪਣੀ ਹਾਜ਼ਰੀ ਲਗਵਾ ਕੇ ਉਥੋਂ ਰਵਾਨਾ ਹੋ ਗਏ। ਇੱਥੇ ਸੁਖਬੀਰ ਸਿੰਘ ਬਾਦਲ ਜੁਡੀਸ਼ੀਅਲ ਮੈਜਿਸਟਰੇਟ ਅਜੇ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ । ਪੇਸ਼ੀ ਦੌਰਾਨ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਮੌਜੂਦ ਸਨ।

ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ‘ਚ ਹੋਈ ਗੋਲੀ ਕਾਂਡ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਨਾਮਜ਼ਦ ਹਨ ਪਰ ਸਿਹਤ ਕਾਰਨਾਂ ਕਰਕੇ ਉਨ੍ਹਾਂ ਨੇ ਬੁੱਧਵਾਰ ਯਾਨੀ ਅੱਜ ਪੇਸ਼ ਹੋਣ ਤੋਂ ਛੋਟ ਲੈ ਲਈ ਸੀ।

ਸੁਖਬੀਰ ਬਾਦਲ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ ‘ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

Scroll to Top