ਚੰਡੀਗੜ੍ਹ,14 ਅਪ੍ਰੈਲ 2023: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਮੋਹਾਲੀ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪਹੁੰਚੇ । ਚਰਨਜੀਤ ਸਿੰਘ ਚੰਨੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ।
ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸੰਮਨ ਜਾਰੀ ਕਰਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਸੀ | ਪਰ ਉਹ ਕਿਸੇ ਕਾਰਨ ਪੇਸ਼ ਨਹੀਂ ਹੋਏ ਸਨ |