Jalandhar

ਜਲੰਧਰ ਵਾਸੀ ‘ਆਪ’ ਦੀਆਂ ਲੋਕਪੱਖੀ ਨੀਤੀਆਂ ’ਤੇ ਲਾਉਣਗੇ ਮੋਹਰ: ਚੇਅਰਮੈਨ ਬਲਬੀਰ ਸਿੰਘ ਪਨੂੰ

ਗੁਰਦਾਸਪੁਰ 15 ਅਪਰੈਲ 2023: ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸ਼ਖਸ਼ੀਅਤ ਤੋਂ ਜਲੰਧਰ (Jalandhar) ਲੋਕ ਸਭਾ ਹਲਕਾ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਜਲੰਧਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪਿੰਡ ਸੰਸਾਰਪੁਰ ਲੋਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਤੇ ਜ਼ਿਮਨੀ ਚੋਣ ਵਿੱਚ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।

ਇਸ ਮੌਕੇ ਲਖਵਿੰਦਰ ਸਿੰਘ, ਕੈਪਟਨ ਸੁਰਜ ਸਿੰਘ ,ਗੁਰਦਿਆਲ ਸਿੰਘ, ਸ਼ਿਵਚਰਨ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ,ਪਲਵਿੰਦਰ ਸਿੰਘ, ਮਨਜਿੰਦਰ ਸਿੰਘ , ਗੁਰਪਾਲ ਸਿੰਘ, ਸੈਮੂਅਲ ਗਿੱਲ, ਲਖਵਿੰਦਰ ਸਿੰਘ, ਬਾਜ ਸਿੰਘ ,ਵਤਰਲੋਕ ਸਿੰਘ, ਸੁਖਦੇਵ ਸਿੰਘ, ਨਵਦੀਪ ਸਿੰਘ ,ਕਰਮਜੀਤ ਸਿੰਘ ,ਗੁਰਮੁਖ ਸਿੰਘ, ਗੁਰਦੇਵ ਸਿੰਘ ਔਜਲਾ , ਕਰਨਜੀਤ ਸਿੰਘ ਹਾਜਰ ਸਨ।

ਇਸ ਮੌਕੇ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਸੈਲਾਬ , ਇਸ ਗੱਲ ਦਾ ਸੰਕੇਤ ਹੈ ਕਿ ਲੋਕ ਆਪ ਪਾਰਟੀ ਦੇ ਹੱਕ ਵਿੱਚ ਹਨ। ਉਨਾਂ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ , ਕਿਉਂਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਭਲੀਭਾਤ ਜਾਣੂੰ ਹੈ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਕਾਰਜਕਾਲ ਦੀ ਗੱਲ ਕਰਦਿਆਂ ਦੱਸਿਆ ਕਿ ਹਰ ਵਰਗ ਦੇ ਹਿੱਤ ਲਈ ਲਏ ਇਤਿਹਾਸਕ ਕਦਮ ਉਠਾਏ ਗਏ ਹਨ। ਸਿਹਤ, ਸਿੱਖਿਆ ਤੇ ਬਿਜਲੀ ਸਮੇਤ ਹਰ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਗਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ।

Scroll to Top