ਚੰਡੀਗੜ੍ਹ, 17 ਅਪ੍ਰੈਲ 2023: ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਨਿਆਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਇਕ ਵਾਰ ਫਿਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ, 2023 ਤੱਕ ਵਧਾ ਦਿੱਤੀ ਹੈ, ਜਦੋਂ ਕਿ ਈਡੀ ਮਾਮਲੇ ਵਿੱਚ, ਅਦਾਲਤ ਨੇ ਉਸਦੀ ਹਿਰਾਸਤ 29 ਅਪ੍ਰੈਲ, 2023 ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਸੀ। ਸਿਸੋਦੀਆ ਨੂੰ ਸੀਬੀਆਈ ਅਤੇ ਈਡੀ ਨੇ 26 ਫਰਵਰੀ ਨੂੰ ਦਿੱਲੀ ਵਿੱਚ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਗ੍ਰਿਫਤਾਰ ਕੀਤਾ ਸੀ।
ਦੂਜੇ ਪਾਸੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਸੇ ਮਾਮਲੇ ‘ਚ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਸਵਾਲ ਕਰਨ ਤੋਂ ਬਾਅਦ ਕਿਹਾ ਕਿ ਜਾਂਚ ਏਜੰਸੀ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਕੋਈ ਸਬੂਤ ਨਹੀਂ ਹੈ। ਕੇਜਰੀਵਾਲ ਨੇ ਦੱਸਿਆ ਕਿ ਨੇ ਉਨ੍ਹਾਂ ਨੇ ਸਭ ਕੁਝ ਪੁੱਛਿਆ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਅਸੀਂ ਨੀਤੀ ਕਿਉਂ ਸ਼ੁਰੂ ਕੀਤੀ ਅਤੇ ਅਸੀਂ ਇਹ ਕਿਵੇਂ ਕੀਤੀ। ਉਨ੍ਹਾਂ ਨੇ ਮੈਨੂੰ 2020 ਤੋਂ ਲੈ ਕੇ ਅੰਤ ਤੱਕ 56 ਸਵਾਲ ਪੁੱਛੇ।”